Punjab Weather Updates: ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
Trending Photos
Punjab Weather Updates: ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨ ਵੀ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਦਿਨ ਦੀ ਠੰਢ ਬਿਲਕੁਲ ਖਤਮ ਹੋ ਚੁੱਕੀ ਹੈ ਜਦਕਿ ਰਾਤ ਵੇਲੇ ਠੰਢ ਦਾ ਅਹਿਸਾਸ ਹੋ ਰਿਹਾ ਹੈ। ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਤੇਜ਼ ਧੁੱਪ ਨਿਕਲਣ ਨਾਲ ਵੱਧ ਤੋਂ ਵੱਧ ਤਾਪਮਾਨ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿੱਚ ਸੱਤ ਸਾਲਾਂ ਬਾਅਦ ਜਨਵਰੀ ਮਹੀਨੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ।
ਇਸ ਤੋਂ ਪਹਿਲਾਂ ਸਾਲ 2018 ਵਿਚ ਜਨਵਰੀ ਮਹੀਨੇ ਦੌਰਾਨ ਵੱਧ ਤੋਂ ਵੱਧ ਪਾਰਾ 22.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਸੂਬੇ ਦੇ ਕੁਝ ਇਲਾਕਿਆਂ ਵਿਚ ਦਰਮਿਆਨਾ ਮੀਂਹ ਪੈਣ ਦੇ ਆਸਾਰ ਦੱਸੇ ਗਏ ਹਨ। 26 ਜਨਵਰੀ ਨੂੰ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਸ ਸਮੇਂ ਪਾਕਿਸਤਾਨ ਦੀ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੈ।
ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵਗ ਰਹੀਆਂ ਹਨ। ਆਉਣ ਵਾਲੇ 3 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਇਸ ਤੋਂ ਬਾਅਦ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਵਿੱਚ 21 ਜਨਵਰੀ ਤੋਂ 23 ਦਸੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਸੀ। ਪਰ ਪਿਛਲੀ ਪੱਛਮੀ ਗੜਬੜ ਦਾ ਅਸਰ ਵੀ ਪੰਜਾਬ ਵਿੱਚ ਦੇਖਣ ਨੂੰ ਨਹੀਂ ਮਿਲਿਆ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਹਿਲੀ ਜਨਵਰੀ ਤੋਂ 22 ਜਨਵਰੀ ਤੱਕ 37 ਫੀਸਦੀ ਘੱਟ ਮੀਂਹ ਪਿਆ ਹੈ। ਜਿਸ ਕਾਰਨ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਪਾ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਜਨਵਰੀ ਦੇ ਪਹਿਲੇ 22 ਦਿਨਾਂ ਵਿੱਚ 12.3 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਇਸ ਸਾਲ ਵੀ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ 8.3 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ 'ਚ ਘੱਟ ਬਾਰਿਸ਼ ਨਾਲ ਸ਼ੁਰੂਆਤ ਹੋਈ ਹੈ।