Punjab Assembly Session Live: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਸ਼ੁਰੂ; ਬਾਜਵਾ ਨੇ ਸਰਕਾਰ ਨੂੰ ਘੇਰਿਆ
Advertisement
Article Detail0/zeephh/zeephh2658239

Punjab Assembly Session Live: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਸ਼ੁਰੂ; ਬਾਜਵਾ ਨੇ ਸਰਕਾਰ ਨੂੰ ਘੇਰਿਆ

Punjab Assembly Session Live: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਵੇਗਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ।

Punjab Assembly Session Live: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਸ਼ੁਰੂ; ਬਾਜਵਾ ਨੇ ਸਰਕਾਰ ਨੂੰ ਘੇਰਿਆ
LIVE Blog

Punjab Assembly Session Live: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਵੇਗਾ।  ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਇਸ ਤੋਂ ਬਾਅਦ ਵਿਧਾਨਕ ਕੰਮ-ਕਾਰ ਹੋਵੇਗਾ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਸਮਾਗਮ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ਵਿੱਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ। ਸਦਨ ਵਿੱਚ ਅੱਜ ਹੀ ਸਾਲਾਨਾ ਰਿਪੋਰਟਾਂ ਅਤੇ ਪ੍ਰਬੰਧਕੀ ਰਿਪੋਰਟਾਂ ਵੀ ਪੇਸ਼ ਹੋਣਗੀਆਂ। ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਦਾ ਪਰਛਾਵਾਂ ਵੀ ਇਸ ਸੈਸ਼ਨ ਉਤੇ ਦੇਖਣ ਨੂੰ ਮਿਲੇਗਾ। ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਹਾਰ ਨੂੰ ਲੈ ਕੇ ਘੇਰਾਬੰਦੀ ਕੀਤੀ ਜਾਵੇਗੀ।

ਪੰਜ ਨਵੇਂ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਅਤੇ ਮੋਹਿੰਦਰ ਭਗਤ ਪਹਿਲੀ ਵਾਰ ਬਤੌਰ ਮੰਤਰੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਆਉਣਗੇ।  ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ’ਚ ਅਮਨ ਅਰੋੜਾ ਕੈਬਨਿਟ ਮੰਤਰੀ ਤੋਂ ਇਲਾਵਾ ਬਤੌਰ ‘ਆਪ’ ਪ੍ਰਧਾਨ ਵਜੋਂ ਸਦਨ ਵਿਚ ਨਜ਼ਰ ਆਉਣਗੇ। ਵਿਰੋਧੀਆਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਵੀ ਸਦਨ ਵਿਚ ਉਛਾਲਿਆ ਜਾ ਸਕਦਾ ਹੈ।

Punjab Assembly Session Live Updates:

24 February 2025
13:47 PM

Punjab Assembly Session Live: ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੇੜੇ ਕਿਸਾਨ ਜ਼ਮੀਨ ਦੇਣ ਲਈ ਤਿਆਰ ਹਨ।

ਜਿਸ ਤੋਂ ਬਾਅਦ ਮੰਤਰੀ ਵੱਲੋਂ ਜਵਾਬ ਦਿੱਤਾ ਗਿਆ ਕਿ ਜੇਕਰ ਸਭ ਕੁੱਝ ਤਿਆਰ ਹੈ ਤਾਂ ਸਰਕਾਰ ਵੀ ਤਿਆਰ ਹੈ।

13:46 PM

Punjab Assembly Session Live: ਬਿਆਸ ਦਰਿਆ 'ਤੇ ਬੰਨ੍ਹ ਬਣਾਉਣ ਬਾਰੇ ਮੰਤਰੀ ਬੀਰੇਂਦਰ ਗੋਇਲ ਨੇ ਕਿਹਾ ਕਿ ਖਡੂਰ ਸਾਹਿਬ ਅਤੇ ਹਰੀਕੇ ਦੇ ਵਿਚਕਾਰਲੇ ਪਿੰਡ ਹਾਦੋ ਦੇ ਪਾਣੀ ਤੋਂ ਪ੍ਰਭਾਵਿਤ ਹਨ। ਸਰਕਾਰ ਬੰਨ੍ਹ ਬਣਾਉਣ ਲਈ ਤਿਆਰ ਹੈ ਪਰ ਕਿਸਾਨਾਂ ਨੂੰ ਸਰਕਾਰ ਨੂੰ ਜ਼ਮੀਨ ਮੁਹੱਈਆ ਕਰਵਾਉਣੀ ਚਾਹੀਦੀ ਹੈ।

12:53 PM

Punjab Assembly Session Live: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸਕੂਲਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਬਾਰੇ ਹਾਲੇ ਤੱਕ ਸਰਕਾਰ ਦਾ ਕੋਈ ਪ੍ਰਾਵਧਾਨ ਨਹੀਂ ਹੈ।

12:51 PM

Punjab Assembly Session Live: ਹਰਮੀਤ ਸਿੰਘ ਪਠਾਨਮਾਜਰਾ ਨੇ ਸਰਕਾਰੀ ਸਕੂਲਾਂ ਦੀ ਬਿਜਲੀ ਦੇ ਬਿੱਲ ਮੁਆਫ ਕਰਨ ਸਬੰਧੀ ਸਵਾਲ ਪੁੱਛਿਆ

12:43 PM

Punjab Assembly Session Live: ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਮਾਰਚ ਮਹੀਨੇ ਤੱਕ ਇਹ ਪਲਾਂਟ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ 41 ਆਕਸੀਜਨ ਪਲਾਂਟ ਲਗਾਏ ਗਏ ਹਨ, ਜੋ ਕਿ ਹੁਣ ਚਿੱਟੇ ਹਾਥੀ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਲਾਂਟਾਂ ਦੀ ਆਕਸੀਜਨ ਸ਼ੁੱਧ ਨਹੀਂ ਹੈ, ਇਨ੍ਹਾਂ ਨੂੰ ਚਲਾਉਣਾ ਸਿਆਣਪ ਨਹੀਂ ਹੈ, ਅਸੀਂ Liquid ਆਕਸੀਜਨ ਦੇ ਰਹੇ ਹਾਂ।

12:36 PM

Punjab Assembly Session Live: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿੱਚ ਸੀਐਚਸੀ ਧਾਲੀਵਾਲ ਵਿਖੇ ਬਣੇ ਆਕਸੀਜਨ ਪਲਾਂਟ ਨੂੰ ਲੈ ਕੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਉਸ ਪਲਾਂਟ ਲਈ 1.25 ਕਰੋੜ ਰੁਪਏ ਲਗਾਏ ਗਏ ਹਨ। ਪਰ ਹਾਲੇ ਤੱਕ ਚਾਲੂੂ ਨਹੀਂ ਹੋਇਆ।

12:34 PM

Punjab Assembly Session Live: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

12:26 PM

Punjab Assembly Session Live: ਵਿਧਾਨ ਸਭਾ ਦੀ ਕਾਰਵਾਈ ਜਲਦ ਹੀ ਸ਼ੁਰੂ ਹੋਵੇਗੀ।

12:09 PM

Punjab Assembly Session Live: ਵਿਧਾਨ ਸਭਾ ਦੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਪੰਜਾਬੀ ਰਿਜ਼ਨਲ ਹਾਲ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਕਰ ਰਹੇ ਹਨ।

11:11 AM

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਇਜਲਾਸ ਦੀ ਕਾਰਵਾਈ 12.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

11:09 AM

ਇਜਲਾਸ ਦੌਰਾਨ ਸਵ. ਜਰਨੈਲ ਸਿੰਘ ਚਿੱਤਰਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

11:08 AM

ਵਿਸ਼ੇਸ਼ ਸੈਸ਼ਨ ਵਿੱਚ ਸਾਬਕਾ ਅਕਾਲੀ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

11:05 AM

ਸਾਬਕਾ ਰਾਜ ਸਭਾ ਮੈਂਬਰ ਧਰਮਪਾਲ ਸੱਭਰਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੱਭਰਵਾਲ ਦੋ ਵਾਰ ਵਿਧਾਇਕ ਰਹੇ। 1977 ਤੇ 1992 ’ਚ ਕਾਂਗਰਸ ਵੱਲੋਂ ਚੋਣ ਜਿੱਤੇ। ਕਾਂਗਰਸ ਨੇ 2004 ਵਿੱਚ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ।

 

11:04 AM

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।

11:02 AM

ਸੈਸ਼ਨ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

09:56 AM

ਥੋੜ੍ਹੀ ਦੇਰ ਵਿੱਚ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ। ਵਿਧਾਇਕ ਤੇ ਕੈਬਨਿਟ ਮੰਤਰੀ ਪੁੱਜੇ।

09:53 AM

ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨੇ ਸਾਧੇ

Trending news