Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਛਿੜੀ ਕੰਬਣੀ
Advertisement
Article Detail0/zeephh/zeephh2603254

Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਛਿੜੀ ਕੰਬਣੀ

Punjab Weather News:  ਵੀਰਵਾਰ ਤੜਕੇ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ। ਤੜਕੇ ਪਈ ਹਲਕੀ ਬਾਰਿਸ਼ ਕਾਰਨ ਕੰਬਣੀ ਛਿੜ ਗਈ ਹੈ।

 Punjab Weather News:  ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਛਿੜੀ ਕੰਬਣੀ

Punjab Weather News: ਵੀਰਵਾਰ ਤੜਕੇ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ। ਤੜਕੇ ਪਈ ਹਲਕੀ ਬਾਰਿਸ਼ ਕਾਰਨ ਕੰਬਣੀ ਛਿੜ ਗਈ ਹੈ। ਹਲਕੀ ਬਾਰਿਸ਼ ਦੌਰਾਨ ਸੰਘਣੀ ਧੁੰਦ ਪਈ ਜਿਸ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੂਪਨਗਰ ਵਿੱਚ ਤੜਕੇ ਹਲਕੇ ਪਏ ਮੀਂਹ ਕਾਰਨ ਲੋਕਾਂ ਨੂੰ ਕੰਬਣੀ ਛਿੜ ਗਈ ਤੇ ਧੁੰਦ ਦੀ ਚਾਦਰ ਵਿਛੀ ਹੋਣ ਕਾਰਨ ਵਾਹਨ ਚਾਲਕ ਪਰੇਸ਼ਾਨ ਨਜ਼ਰ ਆਏ।

ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਇਹ ਤਾਪਮਾਨ ਆਮ ਦੇ ਕਰੀਬ ਹੈ। ਪੰਜਾਬ ਦੇ ਨੇੜੇ ਦੋ ਵੈਸਟਰਨ ਡਿਸਟਰਬੈਂਸ (WD) ਸਰਗਰਮ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਜਿਥੇ ਇਹ ਮੀਂਹ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ ਉਥੇ ਹੀ ਕਿਸਾਨਾਂ ਦੇ ਚਿਹੜੇ ਖਿੜ ਰਹੇ ਹਨ, ਕਿਉਂਕਿ ਮੀਂਹ ਕਣਕ ਦੀ ਫਸਲ ਲਈ ਕਾਫੀ ਲਾਹੇਵੰਦ ਹੈ।

ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਧੂੰਏਂ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਅੱਜ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

ਨਵੀਂ ਪੱਛਮੀ ਗੜਬੜ ਵੀ ਸਰਗਰਮ ਹੋਵੇਗੀ
ਇੱਕ ਨਵੀਂ ਪੱਛਮੀ ਗੜਬੜ ਜਲਦੀ ਹੀ ਸਰਗਰਮ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 18 ਦਸੰਬਰ ਨੂੰ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ, ਜੋ ਹਿਮਾਲੀਅਨ ਰੇਂਜ ਨੂੰ ਪ੍ਰਭਾਵਤ ਕਰੇਗਾ। ਹਿਮਾਚਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਠੰਡ ਵਧੇਗੀ।

ਇਹ ਵੀ ਪੜ੍ਹੋ :  Saif Ali Khan Attack News: ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ 'ਤੇ ਘਰ 'ਚ ਵੜ੍ਹ ਕੇ ਚਾਕੂ ਨਾਲ ਕੀਤਾ ਹਮਲਾ; ਜ਼ਖ਼ਮੀ

Trending news