Punjab Weather News: ਪੰਜਾਬ ਵਿੱਚ ਤਾਪਮਾਨ 'ਚ ਅੱਜ ਵੀ ਜ਼ਿਆਦਾ ਤਬਦੀਲੀ ਨਹੀਂ ਹੋਵੇਗੀ ਪਰ ਆਉਣ ਵਾਲੇ ਦਿਨਾਂ 'ਚ 2 ਤੋਂ 4 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
Trending Photos
Punjab Weather News: ਪੰਜਾਬ ਵਿੱਚ ਤਾਪਮਾਨ 'ਚ ਅੱਜ ਵੀ ਜ਼ਿਆਦਾ ਤਬਦੀਲੀ ਨਹੀਂ ਹੋਵੇਗੀ ਪਰ ਆਉਣ ਵਾਲੇ ਦਿਨਾਂ 'ਚ 2 ਤੋਂ 4 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਇਹ ਬਦਲਾਅ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨਾਂ ਵਿੱਚ ਦੇਖਿਆ ਜਾਵੇਗਾ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਇਜ਼ਾਫਾ ਹੋਇਆ ਹੈ। ਹਾਲਾਂਕਿ ਇਹ ਰਾਜ ਵਿੱਚ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਆਸਮਾਨ ਸਾਫ਼ ਰਹਿਣ ਵਾਲਾ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਸੂਰਜ ਚਮਕੇਗਾ ਅਤੇ ਤਾਪਮਾਨ ਵਧੇਗਾ। ਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਇਰਾਨ ਵਿੱਚ, ਦੂਜਾ ਪਾਕਿਸਤਾਨ ਵਿੱਚ ਅਤੇ ਤੀਜਾ ਸਰਕੂਲੇਸ਼ਨ ਪੱਛਮੀ ਬੰਗਾਲ ਵਿੱਚ ਸਰਗਰਮ ਹੈ। ਜਿਸ ਕਾਰਨ ਕੱਲ ਯਾਨੀ ਮੰਗਲਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਪਹਾੜੀ ਇਲਾਕਿਆਂ ਤੋਂ ਇਲਾਵਾ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
26-27 ਫਰਵਰੀ ਨੂੰ ਮੀਂਹ ਪਵੇਗਾ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 25 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਗੁਆਂਢੀ ਰਾਜਾਂ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਜੰਮੂ-ਕਸ਼ਮੀਰ ਵਿੱਚ 25 ਤੋਂ 28 ਫਰਵਰੀ ਤੱਕ, ਹਿਮਾਚਲ ਪ੍ਰਦੇਸ਼ ਵਿੱਚ 26 ਤੋਂ 28 ਫਰਵਰੀ ਤੱਕ ਅਤੇ ਉੱਤਰਾਖੰਡ ਵਿੱਚ 27 ਤੋਂ 28 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਖੇਡੀ ਹੋਲੀ, ਯੂਨੀਵਰਸਿਟੀ ਪ੍ਰਸ਼ਾਸਨ ਨੇ ਐਫਆਈਆਰ ਕਰਵਾਈ ਦਰਜ
ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫਰਵਰੀ ਨੂੰ ਦੇਖਣ ਨੂੰ ਮਿਲੇਗਾ। ਇਨ੍ਹਾਂ ਦੋਹਾਂ ਦਿਨਾਂ 'ਚ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਿਰੌਤੀ ਮੰਗਣ ਵਾਲੇ ਇੱਕ ਗੈਂਗ ਦੋ ਬਦਮਾਸ਼ ਕਾਬੂ, 83 ਲੱਖ ਰੁਪਏ ਅਤੇ ਹਥਿਆਰ ਜ਼ਬਤ