Amritsar News: ਅਮਰੀਕਾ ਤੋਂ ਡਿਪੋਟ ਹੋ ਵਾਪਸ ਪਰਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਥਾਣਾ ਰਾਜਾਸਾਂਸੀ ਨਾਲ ਸੰਬੰਧਿਤ ਦਲੇਰ ਸਿੰਘ ਵਾਸੀ ਸਲੇਮਪੁਰ ਦੇ ਮਾਮਲੇ ਵਿਚ ਏਜੰਟ ਵਲੋਂ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖਹਿਰਾ ਖਿਲਾਫ਼ ਮੁਕੱਦਮਾ ਦਰਜਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋਏ ਦਲੇਰ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਟਰੈਵਲ ਏਜੰਟ ਵੱਲੋਂ 60 ਲੱਖ ਰੁਪਏ ਲੈ ਕੇ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਗਿਆ ਸੀ। ਜਿਸ ਦੇ ਚਲਦੇ ਪੁਲਿਸ ਵੱਲੋਂ ਉਸ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਟਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ ਉਹਨਾਂ ਕਿਹਾ ਕਿ ਹੋਰ ਵੀ ਜਿਹੜੇ ਟਰੈਵਲ ਏਜੰਟ ਹਨ ਜਿਹੜੇ ਗਲਤ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਜੇਕਰ ਉਸ ਤੇ ਕੋਈ ਵੀ ਸ਼ਿਕਾਇਤ ਆਵੇਗੀ ਤਾਂ ਉਸ ਤੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਟਰੈਵਲ ਏਜੰਟ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਬਣਾਈਆਂ ਹਨ ਜਿਹੜੀਆਂ ਛਾਪੇਮਾਰੀ ਕਰ ਰਹੀਆਂ ਹਨ।
Trending Photos