Punjab News: ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ।
Trending Photos
Punjab News: ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Bikram Majithia News: ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ
ਉਨ੍ਹਾਂ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਉਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।
ਇਹ ਵੀ ਪੜ੍ਹੋ : New Chief Secretary: ਕੇਏਪੀ ਸਿਨ੍ਹਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਨੂੰ ਹਟਾਇਆ ਗਿਆ