Hardev Mattewal Death: ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ
Advertisement
Article Detail0/zeephh/zeephh2614506

Hardev Mattewal Death: ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ

Hardev Mattewal Death: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਤੇਵਾਲ ਦੇ ਅਕਾਲ ਚਲਾਣਾ ਉਤੇ ਦੁੱਖ ਜ਼ਾਹਿਰ ਕੀਤਾ।

Hardev Mattewal Death: ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ

Hardev Mattewal Death: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਮੱਤੇਵਾਲ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਕਾਨੂੰਨੀ ਭਾਈਚਾਰੇ ਅਤੇ ਸਿਆਸੀ ਗਲਿਆਰਿਆਂ 'ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਪੁੱਤਰ ਪਵਿੱਤਰ ਸਿੰਘ ਨੇ ਨਸ਼ਰ ਕੀਤੀ। ਕਾਬਿਲੇਗੌਰ ਹੈ ਕਿ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਨੇੜਲੇ ਸਬੰਧਾਂ ਦੀ ਅਕਸਰ ਹੀ ਚਰਚਾ ਰਹਿੰਦੀ ਸੀ। ਮੱਤੇਵਾਲ ਦੇ ਸੂਬੇ ਦੀ ਕਾਨੂੰਨੀ ਪ੍ਰਣਾਲੀ ਵਿੱਚ ਯੋਗਦਾਨ ਨੂੰ ਵਿਆਪਕ ਤੌਰ 'ਤੇ ਮਾਨਤਾ ਦਿੱਤੀ ਗਈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਪ੍ਰਸਿੱਧ ਵਕੀਲ ਹਨ।

 

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਤੇਵਾਲ ਦੇ ਅਕਾਲ ਚਲਾਣਾ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿੱਚ ਇੱਕ ਮਹਾਨ ਸ਼ਖ਼ਸੀਅਤ ਗੁਆ ਦਿੱਤੀ ਹੈ। ਮਹੱਤਵਪੂਰਨ ਮਾਮਲਿਆਂ ਵਿੱਚ ਸੂਬੇ ਦੀ ਉਨ੍ਹਾਂ ਦੀ ਸੂਝ-ਬੂਝ ਨਾਲ ਕੀਤੀ ਗਈ ਸਫ਼ਾਈ ਹਮੇਸ਼ਾ ਯਾਦ ਰੱਖੀ ਜਾਵੇਗੀ। ਪਵਿਤ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਵਾਹਿਗੁਰੂ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।

 

ਸਾਬਕਾ ਏਜੀ ਦੇ ਦੇਹਾਂਤ ਨੂੰ ਲੈਕੇ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਵੀ ਦੁੱਖ ਪ੍ਰਗਟ ਕੀਤਾ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਸਮੁੱਚੇ ਕਾਨੂੰਨੀ ਭਾਈਚਾਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੱਤੇਵਾਲ ਸਾਹਿਬ ਨਾ ਸਿਰਫ਼ ਇੱਕ ਸ਼ਾਨਦਾਰ ਵਕੀਲ ਵਜੋਂ ਜਾਣੇ ਜਾਂਦੇ ਸਨ, ਸਗੋਂ ਇੱਕ ਬੁੱਧੀਜੀਵੀ ਅਤੇ ਇੱਕ ਹੁਨਰਮੰਦ ਰਣਨੀਤੀਕਾਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੀ ਕਮੀ ਨੂੰ ਭਰਨਾ ਮੁਸ਼ਕਿਲ ਹੋਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਇਸ ਦੁੱਖ ਦੀ ਘੜੀ ਵਿੱਚ ਅਸੀਂ ਤੁਹਾਡੇ ਨਾਲ ਹਾਂ।

Trending news