Kuldeep Singh Dhaliwal: ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Trending Photos
Kuldeep Singh Dhaliwal: ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸ
ਉਨ੍ਹਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਦੀ ਜਾਨ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈ ਸਨ ਪਰ ਉਨ੍ਹਾਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਇਸ ਲਈ ਕਿਸਾਨ ਮੁੜ ਤੋਂ ਸੰਘਰਸ਼ ਲਈ ਮਜਬੂਰ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਉਹ ਧਰਨੇ ਵਿੱਚ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਆਉਣਗੇ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ। ਇਸ ਦੌਰਾਨ ਡਾ. ਸੁਖਮਨ ਤੇ ਉਨ੍ਹਾਂ ਦੀ ਟੀਮ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਬਹੁਤ ਜ਼ਿਆਦਾ ਕਮਜ਼ੋਰ ਹੋ ਰਹੀ ਹੈ। ਸਰੀਰ ਵਿੱਚ ਪਾਣੀ ਦੀ ਭਰੀ ਕਮੀ ਪਾਈ ਜਾ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਉਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ। ਜੇਕਰ ਅੱਜ ਵੀ ਉਹ ਮਰਨ ਵਰਤ ਖ਼ਤਮ ਕਰ ਦਿੰਦੇ ਹਨ ਤਾਂ ਰਿਕਵਰੀ ਆਸਾਨ ਤਰੀਕੇ ਨਾਲ ਨਹੀਂ ਹੋ ਸਕਦੀ।
22ਵਾਂ ਦਿਨ ਹੋਣ ਕਰਕੇ ਮਸਲ ਕਮਜ਼ੋਰ ਹੋ ਗਏ ਹਨ ਅਤੇ ਚਮੜੀ ਦਾ ਰੰਗ ਬਦਲ ਚੁੱਕਾ ਹੈ। ਬਲਡ ਪਰੈਸ਼ਰ ਕਿਸੇ ਵੀ ਸਮੇਂ ਘੱਟ ਸਕਦਾ ਹੈ। ਦਿਲ ਦਾ ਦੌਰਾ ਕਿਸੇ ਵੀ ਸਮੇਂ ਪੈ ਸਕਦਾ ਹੈ। ਜੇਕਰ ਅਜਿਹੀ ਹਾਲਤ ਵਿੱਚ ਇੱਕ ਵੀ ਔਰਗਨ ਖ਼ਰਾਬ ਹੋ ਗਿਆ ਤਾਂ ਦਿੱਕਤ ਆ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ20-22 ਦਿਨ ਬਾਅਦ ਡੱਲੇਵਾਲ ਦਾ ਸਰੀਰ ਇਕਦਮ ਕਮਜ਼ੋਰ ਹੋ ਗਿਆ ਹੈ।
ਇਹ ਵੀ ਪੜ੍ਹੋ : Nangal News: ਸਾਂਭਰਾ ਨੇ ਡੇਢ ਘੰਟਾ ਰੋਕੀ ਅੰਬਾਲਾ ਤੋਂ ਦੌਲਤਪੁਰ ਜਾਣ ਵਾਲੀ ਰੇਲ