US Deportation: ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜਿਆ; ਅੱਜ ਇੱਕ ਹੋਰ ਜਹਾਜ਼ ਉਤਰੇਗਾ
Advertisement
Article Detail0/zeephh/zeephh2648016

US Deportation: ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜਿਆ; ਅੱਜ ਇੱਕ ਹੋਰ ਜਹਾਜ਼ ਉਤਰੇਗਾ

US Deportation: ਸ਼ਨਿੱਚਰਵਾਰ-ਐਤਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। 

US Deportation: ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜਿਆ; ਅੱਜ ਇੱਕ ਹੋਰ ਜਹਾਜ਼ ਉਤਰੇਗਾ

US Deportation 2nd Flight: ਸ਼ਨਿੱਚਰਵਾਰ-ਐਤਵਾਰ ਰਾਤ ਨੂੰ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 119 ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਹਵਾਈ ਅੱਡੇ ਉਤੇ ਜਹਾਜ਼ ਲੈ ਕੇ ਪੁੱਜਿਆ। ਗੈਰ-ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸੀ-17ਏ ਸ਼ਨਿੱਚਰਵਾਰ ਰਾਤ 11.33 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡ ਹੋਇਆ।

ਭਾਰਤੀਆਂ ਨੂੰ ਛੱਡ ਕੇ ਅਮਰੀਕੀ ਜਹਾਜ਼ ਕੁਝ ਦੇਰ ਬਾਅਦ ਪਰਤ ਗਿਆ। ਇਸ ਤੋਂ ਬਾਅਦ ਲੰਮਾ ਸਮਾਂ ਉਨ੍ਹਾਂ ਕੋਲੋਂ ਪੁੱਛਗਿੱਛ ਹੋਈ ਅਤੇ ਸਾਮਾਨ ਦੀ ਚੈਕਿੰਗ ਕੀਤੀ ਗਈ।  ਤੜਕਸਾਰ ਕਰੀਬ 4 ਵਜੇ ਡਿਪੋਰਟ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੀਆਂ ਗੱਡੀਆਂ 'ਚ ਉਨ੍ਹਾਂ ਦੇ ਘਰ-ਘਰ ਛੱਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।  ਅਮਰੀਕਾ ਤੋਂ ਪਰਤੇ ਪਰਵਾਸੀਆਂ ਨਾਲ ਹਵਾਈ ਅੱਡੇ ਅੰਮ੍ਰਿਤਸਰ ਉਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।

ਸ਼ਨਿੱਚਰਵਾਰ ਨੂੰ 10 ਵਜੇ ਉਡਾਣ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰਨੀ ਸੀ ਪਰ ਇਹ ਨਿਰਧਾਰਤ ਸਮੇਂ ਤੋਂ ਦੇਰੀ ਦੇ ਨਾਲ ਹਵਾਈ ਅੱਡੇ ਉਤੇ ਪਹੁੰਚੀ। ਕਾਬਿਲੇਗੌਰ ਹੈ ਕਿ ਅੱਜ ਯਾਨੀ 16 ਫਰਵਰੀ ਨੂੰ 157 ਭਾਰਤੀ ਡਿਪੋਰਟ ਹੋ ਕੇ ਪਹੁੰਚਣਗੇ। ਇਨ੍ਹਾਂ ਵਿਚ ਪੰਜਾਬ ਤੋਂ 54 ਲੋਕ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 1 ਸ਼ਾਮਲ ਹੈ। ਦਰਅਸਲ ਦੋਵਾਂ ਜਹਾਜ਼ਾਂ ਵਿਚ 276 ਲੋਕ ਡਿਪੋਰਟ ਕੀਤੇ ਜਾ ਰਹੇ ਹਨ।

ਇਹੀ ਵੀ ਪੜ੍ਹੋ : Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਜਹਾਜ਼ 5 ਫਰਵਰੀ ਨੂੰ ਆਇਆ ਸੀ। ਇਸ ਵਿੱਚ 104 ਭਾਰਤੀਆਂ ਨੂੰ ਸੰਗਲਾਂ ਨਾਲ ਬੰਨ੍ਹ ਕੇ ਡਿਪੋਰਟ ਕੀਤਾ ਗਿਆ ਸੀ। ਇਸ ਵਿੱਚ ਸਭ ਤੋਂ ਵੱਧ 33-33 ਲੋਕ ਹਰਿਆਣਾ ਅਤੇ ਗੁਜਰਾਤ ਦੇ ਸਨ। ਇਸ ਵਿੱਚ ਪੰਜਾਬ ਦੇ 30 ਲੋਕ ਸ਼ਾਮਲ ਸਨ। 

ਇਹੀ ਵੀ ਪੜ੍ਹੋ : Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ; 18 ਲੋਕਾਂ ਦੀ ਮੌਤ

Trending news