ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਲਜਾਸ ਸ਼ੁਰੂ, ਸਾਬਕਾ ਪ੍ਰਧਾਨ ਮੰਤਰੀ ਸਮੇਤ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ
Advertisement
Article Detail0/zeephh/zeephh2658601

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਲਜਾਸ ਸ਼ੁਰੂ, ਸਾਬਕਾ ਪ੍ਰਧਾਨ ਮੰਤਰੀ ਸਮੇਤ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ

Punjab Vidhan Sabha Session: ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਲਜਾਸ ਸ਼ੁਰੂ, ਸਾਬਕਾ ਪ੍ਰਧਾਨ ਮੰਤਰੀ ਸਮੇਤ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ ਪਹਿਲੇ ਦਿਨ ਸਿਆਸੀ , ਧਾਰਮਿਕ, ਸਮਾਜਿਕ ਤੇ ਵੱਖ-ਵੱਖ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਨਾਂ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਧਰਮ ਪਾਲ ਸੱਭਰਵਾਲ , ਅਜੈਬ ਸਿੰਘ ਮੁਖਮੈਲਪੁਰ ,ਹਰਵਿੰਦਰ ਸਿੰਘ ਹੰਸਪਾਲ, ਜਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੋਟਲ, ਵਿਧਾਇਕ ਭਾਗ ਸਿੰਘ, ਸੁਤੰਤਰਤਾ ਸੰਗਰਾਮੀ ਕਰਨੈਲ ਸਿੰਘ ਕਿਕਰ ਸਿੰਘ, ਕੇਹਰ ਸਿੰਘ ਚਿੱਤਰਕਾਰ ਜਰਨੈਲ ਸਿੰਘ, ਲੁਧਿਆਣਾ ਤੋਂ ਵਿਧਾਇਕ ਹਾਕਮ ਸਿੰਘ ਦੀ ਧਰਮ ਪਤਨੀ ਜਸਪਾਲ ਕੌਰ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਦੇ ਪਿਤਾ ਲਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ।

ਬਜਟ ਇਜਲਾਸ ਤੋਂ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕੌਮੀ ਖੇਤੀ ਮੰਡੀ ਨੀਤੀ ਖ਼ਿਲਾਫ਼ ਅਜਿਹਾ ਮਤਾ ਲਿਆ ਸਕਦੀ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕਰਨ ਦੀ ਮੰਗ । ਬਾਜਵਾ ਨੇ ਇਹ ਵੀ ਕਿਹਾ ਕਿ ਸਦਨ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਪੀਕਰ ਤੋਂ ਬਾਅਦ ਸਦਨ ਦੇ ਮੁਖੀ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਵੀ ਭਵਿੱਖ ਵਿੱਚ ਬੋਲਣ ਦਾ ਮੌਕਾ ਦਿੱਤਾ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਦਿਖਾਉਣ ਲਈ ਕੁਝ ਨਹੀਂ ਹੈ। 75 ਸਾਲਾਂ ਵਿੱਚ ਪਹਿਲੀ ਵਾਰ ਸਰਦ ਰੁੱਤ ਸੈਸ਼ਨ ਨਹੀਂ ਹੋਇਆ। ਹੁਣ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਕੋਈ ਨਹੀਂ ਜਾਣਦਾ ਕਿ ਇਹ ਸੈਸ਼ਨ ਕਿਉਂ ਬੁਲਾਇਆ ਗਿਆ ਹੈ। ਕਿਸੇ ਵੀ ਆਦਮੀ ਦੀ ਜਾਨ ਸੁਰੱਖਿਅਤ ਨਹੀਂ ਹੈ।

ਚਾਰ ਵਿਧਾਇਕ ਪਹਿਲੀ ਵਾਰ ਹਿੱਸਾ ਲੈ ਰਹੇ
ਵਿਧਾਨ ਸਭਾ ਦੇ ਇਸ ਵਿਸ਼ੇਸ ਦੋ ਰੋਜ਼ਾ ਸੈਸ਼ਨ ਦੇ ਵਿਚ ਪੰਜਾਬ ਦੇ ਵੱਖ ਵੱਖ ਹਲਕਿਆਂ ਤੋਂ ਪਿਛਲੇ ਸਮੇਂ ਦੌਰਾਨ ਚੁਣੇ ਗਏ ਚਾਰ ਵਿਧਾਇਕ ਪਹਿਲੀ ਵਾਰ ਹਿੱਸਾ ਲੈ ਰਹੇ ਹਨ। ਇੰਨ੍ਹਾਂ ਵਿਚ ਗਿੱਦੜਬਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਚੱਬੇਵਾਲ ਡਾ ਇਸਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਸ਼ਾਮਲ ਹਨ।

Trending news