US Deportation: ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜਹਾਜ਼ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ।
Trending Photos
US Deportation 3nd Flight: ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜਹਾਜ਼ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 31 ਲੋਕ ਸ਼ਾਮਲ ਹਨ।
ਕਰੀਬ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਏਅਰਪੋਰਟ ਤੋਂ ਬਾਹਰ ਆਏ। ਪੁਲਿਸ ਅਧਿਕਾਰੀ ਹਰਿਆਣਾ ਦੇ ਲੋਕਾਂ ਲਈ ਵੋਲਵੋ ਬੱਸ ਲੈ ਕੇ ਪੁੱਜੇ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਵੀ ਏਅਰਪੋਰਟ ਪਹੁੰਚੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਰੀਰਕ ਤੌਰ 'ਤੇ ਤੰਦਰੁਸਤ ਹਨ। ਡਿਪੋਰਟ ਕੀਤੇ ਗਏ ਲੋਕਾਂ ਵਿਚ ਕੁਝ ਬੱਚੇ ਵੀ ਸ਼ਾਮਲ ਹਨ।
ਬੱਚਿਆਂ ਨੂੰ ਡਾਇਪਰ ਦੇ ਨਾਲ ਦੁੱਧ ਵੀ ਦਿੱਤਾ। ਹਰਿਆਣਾ ਦੇ 44, ਗੁਜਰਾਤ ਦੇ 33, ਉੱਤਰ ਪ੍ਰਦੇਸ਼ ਦੇ ਦੋ, ਹਿਮਾਚਲ ਤੋਂ ਇੱਕ ਅਤੇ ਉੱਤਰਾਖੰਡ ਦੇ ਇੱਕ ਨਾਗਰਿਕ ਹਨ। ਮਰਦਾਂ ਦੀ ਗਿਣਤੀ 89, ਬੱਚੇ 10 ਅਤੇ ਔਰਤਾਂ ਦੀ 23 ਹੈ। ਦਰਅਸਲ ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਗੈਰ-ਪ੍ਰਵਾਸੀ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।
ਡਿਪੋਰਟ ਕੀਤੇ ਗਏ ਲੋਕਾਂ ਨੂੰ ਟਿਕਾਣਿਆਂ ’ਤੇ ਪਹੁੰਚਾਉਣ ਲਈ ਉਚੇਚੇ ਤੌਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਲਈ ਦਸਤਾਰਾਂ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਕਰਮਚਾਰੀ ਵੱਡੀ ਗਿਣਤੀ ਵਿੱਚ ਦਸਤਾਰਾਂ ਲੈ ਕੇ ਹਵਾਈ ਅੱਡੇ ਉਤੇ ਪੁੱਜਿਆ। ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਡਿਪੋਰਟ ਕੀਤੇ ਗਏ ਭਾਰਤੀਆਂ ਅਤੇ ਹੋਰਨਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਸ ਤੋਂ ਬਾਅਦ ਮੈਡੀਕਲ ਤੇ ਹੋਰ ਬਾਕੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਵਾਪਸ ਪਰਤੇ ਭਾਰਤੀ ਨਾਗਰਿਕਾਂ ਦੇ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਲੋੜ ਮੁਤਾਬਕ ਸਮਾਨ ਮੁਹੱਈਆ ਕੀਤਾ ਗਿਆ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਨਾਗਰਿਕਾਂ ਨੂੰ ਸੜਕ ਰਸਤੇ ਅਤੇ ਬਾਕੀ ਹੋਰ ਸੂਬਿਆਂ ਦੇ ਨਾਗਰਿਕਾਂ ਨੂੰ ਵਿਸ਼ੇਸ਼ ਹਵਾਈ ਉਡਾਣ ਰਾਹੀ ਦਿੱਲੀ ਭੇਜਿਆ ਜਾਵੇਗਾ, ਜਿੱਥੋਂ ਉਹ ਆਪੋ ਆਪਣੇ ਸੂਬਿਆਂ ਵਾਸਤੇ ਰਵਾਨਾ ਹੋਣਗੇ।