Weather Update Today: ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਦਿੱਲੀ-ਐਨਸੀਆਰ ਵਿੱਚ ਐਤਵਾਰ ਰਾਤ ਨੂੰ ਮੀਂਹ ਸ਼ੁਰੂ ਤੇ ਸ਼ਾਮ ਨੂੰ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ।
Trending Photos
Weather Update Today: ਦਿੱਲੀ-ਐਨਸੀਆਰ 'ਚ ਸ਼ਨਿੱਚਰਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਐਤਵਾਰ ਨੂੰ ਵੀ ਜਾਰੀ ਰਹੀ। ਐਤਵਾਰ ਸਵੇਰ ਤੋਂ ਹੀ ਬੱਦਲਾਂ ਦੀ ਲੁਕਣ-ਮੀਟੀ ਜਾਰੀ ਰਹੀ। ਦੁਪਹਿਰ ਬਾਅਦ ਮੌਸਮ ਬਦਲ ਗਿਆ ਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਪਿਛਲੇ ਹਫ਼ਤੇ ਤੱਕ ਦਿੱਲੀ-ਐਨਸੀਆਰ ਵਿੱਚ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਸੀ ਪਰ ਹੁਣ 5 ਮਈ ਤੱਕ ਮੀਂਹ ਤੇ ਤੇਜ਼ ਹਵਾ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ-ਐਨਸੀਆਰ ਵਿੱਚ ਐਤਵਾਰ ਨੂੰ ਹੋਈ ਬਾਰਸ਼ ਨੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 10 ਡਿਗਰੀ ਹੇਠਾਂ ਆਇਆ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਇੱਕ ਡਿਗਰੀ ਦੀ ਗਿਰਾਵਟ ਆਈ। ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ। ਹਾਲਾਂਕਿ 4 ਮਈ ਤੋਂ ਬਾਅਦ ਧੁੱਪ ਨਿਕਲਣ ਨਾਲ ਮੌਸਮ ਸਾਫ ਹੋ ਜਾਵੇਗਾ ਅਤੇ ਤਾਪਮਾਨ 'ਚ ਵਾਧਾ ਹੋਵੇਗਾ।
ਮੌਸਮ ਵਿਭਾਗ ਮੁਤਾਬਕ 1 ਮਈ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 1 ਮਈ ਤੋਂ 3 ਮਈ ਤੱਕ ਪੱਛਮੀ ਹਿਮਾਲੀਅਨ ਖੇਤਰ 'ਚ ਭਾਰੀ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂ ਕਿ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਪੱਛਮੀ ਯੂਪੀ ਤੇ ਦਿੱਲੀ ਵਿੱਚ ਵੀ ਗੜੇ ਪੈਣ ਦਾ ਅਲਰਟ ਹੈ।
ਖੇਤਰੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਰਾਜਧਾਨੀ 'ਚ ਐਤਵਾਰ ਸ਼ਾਮ 5.30 ਵਜੇ ਤੱਕ 0.3 ਮਿਲੀਮੀਟਰ ਬਾਰਿਸ਼ ਹੋਈ। ਸਭ ਤੋਂ ਵੱਧ ਬਾਰਿਸ਼ ਮਯੂਰ ਵਿਹਾਰ ਖੇਤਰ ਵਿੱਚ 10 ਮਿਲੀਮੀਟਰ ਦਰਜ ਕੀਤੀ ਗਈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਆਮ ਨਾਲੋਂ 10 ਡਿਗਰੀ ਘੱਟ ਸੀ ਤੇ ਘੱਟੋ-ਘੱਟ ਤਾਪਮਾਨ 22.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਸੀ।
ਜਦੋਂ ਕਿ ਗੁਰੂਗ੍ਰਾਮ ਵਿੱਚ 10.5 ਮਿਲੀਮੀਟਰ, ਫਰੀਦਾਬਾਦ ਵਿੱਚ ਸਵੇਰੇ 8.30 ਵਜੇ ਤੱਕ 3 ਮਿਲੀਮੀਟਰ ਅਤੇ ਨੋਇਡਾ ਵਿੱਚ ਸ਼ਾਮ ਤੱਕ 4.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਮਯੂਰ ਵਿਹਾਰ ਖੇਤਰ ਸਭ ਤੋਂ ਠੰਢਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 28.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੀ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਤਾਪਮਾਨ 'ਚ ਕੁਝ ਹੋਰ ਗਿਰਾਵਟ ਆਵੇਗੀ। 3 ਮਈ ਤੱਕ ਹਵਾ ਦੀ ਰਫਤਾਰ 45 ਕਿਲੋਮੀਟਰ ਪ੍ਰਤੀ ਘੰਟੇ ਤੱਕ ਵਧ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 28 ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ